TSK

TSK · ਕਹਾਉਤਾਂ 12:4

Treasury of Scripture Knowledge references in ਪੰਜਾਬੀ IRV.

Back to passage

ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।

ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।

ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।

ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।

ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।

ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।

ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।