TSK

TSK · ਕਹਾਉਤਾਂ 12:5

Treasury of Scripture Knowledge references in ਪੰਜਾਬੀ IRV.

Back to passage

ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।

ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।

ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,

ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।

ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।

ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?

ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,

¶ ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।

ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।