TSK

TSK · ਕਹਾਉਤਾਂ 12:6

Treasury of Scripture Knowledge references in ਪੰਜਾਬੀ IRV.

Back to passage

¶ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,

ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇਕਰ ਅਸੀਂ ਸਿਰਫ਼ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ!”

ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।

ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।

¶ ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!

ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।