ਇਹ ਆਖ ਕੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।
TSK
TSK · ਕਹਾਉਤਾਂ 12:7
Treasury of Scripture Knowledge references in ਪੰਜਾਬੀ IRV.
ਤਾਂ ਰਾਜਾ ਨੇ ਹੁਕਮ ਦਿੱਤਾ, “ਇਸੇ ਤਰ੍ਹਾਂ ਹੀ ਕੀਤਾ ਜਾਵੇ।” ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾ ਦਿੱਤੇ ਗਏ।
ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”
ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ, ਅਤੇ ਇੱਕ ਝੌਂਪੜੀ ਵਾਂਗੂੰ ਜਿਸ ਨੂੰ ਕੋਈ ਰਾਖ਼ਾ ਬਣਾਉਂਦਾ ਹੈ।
ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।
ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
¶ ‹ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।›