TSK

TSK · ਕਹਾਉਤਾਂ 13:18

Treasury of Scripture Knowledge references in ਪੰਜਾਬੀ IRV.

Back to passage

ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,

ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।

ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।

ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।

ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।

ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।