TSK

TSK · ਕਹਾਉਤਾਂ 13:19

Treasury of Scripture Knowledge references in ਪੰਜਾਬੀ IRV.

Back to passage

ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”

ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।

ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।

ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।

ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।

ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ। ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ।

ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।