TSK

TSK · ਕਹਾਉਤਾਂ 13:2

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!

ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,

ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,

ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।

ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।

ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।

ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।