TSK

TSK · ਕਹਾਉਤਾਂ 13:21

Treasury of Scripture Knowledge references in ਪੰਜਾਬੀ IRV.

Back to passage

ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।

ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਵਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ।

ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।

ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।

ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!