TSK

TSK · ਕਹਾਉਤਾਂ 13:8

Treasury of Scripture Knowledge references in ਪੰਜਾਬੀ IRV.

Back to passage

ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ।

ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।

ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।

ਪਰ ਉਹਨਾਂ ਵਿੱਚ ਦਸ ਮਨੁੱਖ ਨਿੱਕਲੇ ਜਿਹਨਾਂ ਨੇ ਇਸਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਤੇ ਸਹਿਤ ਦੇ ਗੋਦਾਮ ਲੁਕਾਏ ਹੋਏ ਹਨ। ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ

‹ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?›

ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।