ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ।
TSK
TSK · ਕਹਾਉਤਾਂ 14:2
Treasury of Scripture Knowledge references in ਪੰਜਾਬੀ IRV.
¶ ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।
ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”
¶ ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
¶ ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।
‹ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।›
ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।