TSK

TSK · ਕਹਾਉਤਾਂ 14:34

Treasury of Scripture Knowledge references in ਪੰਜਾਬੀ IRV.

Back to passage

¶ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।

¶ ਜਿਸ ਵੇਲੇ ਯਹੋਸ਼ੁਆ ਨੇ ਲੋਕਾਂ ਨੂੰ ਵਿਦਿਆ ਕੀਤਾ, ਤਾਂ ਸਾਰੇ ਇਸਰਾਏਲੀ ਆਪੋ ਆਪਣੇ ਹਿੱਸੇ ਵਿੱਚ ਚਲੇ ਗਏ ਤਾਂ ਜੋ ਉਸ ਦੇਸ਼ ਨੂੰ ਆਪਣੇ ਵੱਸ ਵਿੱਚ ਕਰ ਲੈਣ।

ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।

ਕਿ ਜਾ ਅਤੇ ਯਰੂਸ਼ਲਮ ਦੇ ਵਿੱਚ ਪੁਕਾਰ ਕਿ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਜੋ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ।