ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।
TSK
TSK · ਕਹਾਉਤਾਂ 15:1
Treasury of Scripture Knowledge references in ਪੰਜਾਬੀ IRV.
ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ।
ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।
ਤਦ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਛੱਡ ਦਿੱਤਾ।
ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦਿਓਗੇ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ
ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
ਅਤੇ ਉਸ ਨੇ ਇਹ ਕਹਿ ਕੇ ਸਭਾ ਨੂੰ ਵਿਦਾ ਕੀਤਾ।