ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਨ ਵਾਲਾ ਹੈਂ
TSK
TSK · ਕਹਾਉਤਾਂ 15:11
Treasury of Scripture Knowledge references in ਪੰਜਾਬੀ IRV.
ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?”› ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, ‹“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।”› ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਨੂੰ ਚਾਰ।›
‹ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।›