ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
TSK
TSK · ਕਹਾਉਤਾਂ 15:7
Treasury of Scripture Knowledge references in ਪੰਜਾਬੀ IRV.
ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,
ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
ਬੁੱਧਵਾਨ ਦਾ ਦਿਲ ਉੱਚਿਤ ਗੱਲ ਵੱਲ ਹੁੰਦਾ ਹੈ, ਪਰ ਮੂਰਖ ਦਾ ਦਿਲ ਇਸ ਦੇ ਉਲਟ ਹੁੰਦਾ ਹੈ।
ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।
‹ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।›
ਉਸ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।›
ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!