TSK

TSK · ਕਹਾਉਤਾਂ 16:10

Treasury of Scripture Knowledge references in ਪੰਜਾਬੀ IRV.

Back to passage

ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?

ਕਿਉਂ ਜੋ ਰਾਜਾ ਜ਼ਰੂਰ ਸੁਣ ਕੇ ਆਪਣੀ ਦਾਸੀ ਨੂੰ ਉਸ ਮਨੁੱਖ ਦੇ ਹੱਥੋਂ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਪਰਮੇਸ਼ੁਰ ਦੇ ਦਿੱਤੇ ਹੋਏ ਭਾਗ ਵਿੱਚੋਂ ਕੱਢ ਕੇ ਮਾਰਨਾ ਚਾਹੁੰਦੇ ਹਨ, ਛੁਡਾਵੇਗਾ।

ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ।

¶ ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।

ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।

¶ ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।

ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ।

ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ!