TSK

TSK · ਕਹਾਉਤਾਂ 16:14

Treasury of Scripture Knowledge references in ਪੰਜਾਬੀ IRV.

Back to passage

ਤਦ ਫ਼ਿਰਊਨ ਆਪਣੇ ਦੋਹਾਂ ਪ੍ਰਧਾਨਾਂ ਦੇ ਉੱਤੇ ਅਰਥਾਤ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਉੱਤੇ ਗੁੱਸੇ ਹੋਇਆ

ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਮਧ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ਼ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਅਸਤਰ ਕੋਲ ਆਪਣੀ ਜਾਨ ਬਖ਼ਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ।

ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।

ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ।

ਤਦ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਬੇਨਤੀ ਕੀਤੀ ਕਿ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।

ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।

¶ ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।