TSK

TSK · ਕਹਾਉਤਾਂ 16:4

Treasury of Scripture Knowledge references in ਪੰਜਾਬੀ IRV.

Back to passage

ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?

ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।

ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।

ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!