ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ।
TSK
TSK · ਕਹਾਉਤਾਂ 17:13
Treasury of Scripture Knowledge references in ਪੰਜਾਬੀ IRV.
¶ ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ
ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ।
ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ।
ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ!
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।