TSK

TSK · ਕਹਾਉਤਾਂ 17:23

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।

ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।

ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।

ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।

ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,

ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।