TSK

TSK · ਕਹਾਉਤਾਂ 18:1

Treasury of Scripture Knowledge references in ਪੰਜਾਬੀ IRV.

Back to passage

ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?

ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,

ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।

ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।

ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।

ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।

ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ‹ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।›

¶ ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।

¶ ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।

ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।