TSK

TSK · ਕਹਾਉਤਾਂ 18:12

Treasury of Scripture Knowledge references in ਪੰਜਾਬੀ IRV.

Back to passage

ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ।

ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।

ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।

ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!

ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।

ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।

ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ।

ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।