TSK

TSK · ਕਹਾਉਤਾਂ 18:16

Treasury of Scripture Knowledge references in ਪੰਜਾਬੀ IRV.

Back to passage

ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ।

ਹੁਣ ਇਹ ਭੇਟ ਜੋ ਤੁਹਾਡੀ ਦਾਸੀ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ।

ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।

ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।