TSK

TSK · ਕਹਾਉਤਾਂ 18:19

Treasury of Scripture Knowledge references in ਪੰਜਾਬੀ IRV.

Back to passage

ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।

ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।

ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ

ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!

ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।

ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।

ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।