TSK

TSK · ਕਹਾਉਤਾਂ 18:24

Treasury of Scripture Knowledge references in ਪੰਜਾਬੀ IRV.

Back to passage

ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।

¶ ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗ਼ਾਤ ਹੈ।

¶ ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?

ਅਬਸ਼ਾਲੋਮ ਨੇ ਹੂਸ਼ਈ ਨੂੰ ਆਖਿਆ, ਭਲਾ, ਤੂੰ ਆਪਣੇ ਮਿੱਤਰ ਉੱਤੇ ਇਹੋ ਕਿਰਪਾ ਕੀਤੀ? ਤੂੰ ਆਪਣੇ ਮਿੱਤਰ ਨਾਲ ਕਿਉਂ ਨਹੀਂ ਗਿਆ?

ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ।

ਇਹ ਸੱਭੇ ਯੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਵਿੱਚ ਆ ਪਹੁੰਚੇ, ਤਾਂ ਕਿ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਤੇ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਲਈ ਇੱਕ ਮਨ ਹੋ ਗਏ

ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।

ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ! ਅਤੇ ਉਹ ਨੂੰ ਚੁੰਮਿਆ।