TSK

TSK · ਕਹਾਉਤਾਂ 18:3

Treasury of Scripture Knowledge references in ਪੰਜਾਬੀ IRV.

Back to passage

“ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡਾ ਨਿਰਾਦਰ ਹੁੰਦਾ ਹੈ। ਉਨ੍ਹਾਂ ਦੀ ਇਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਮੋੜ ਦੇ, ਅਤੇ ਗ਼ੁਲਾਮੀ ਦੇ ਦੇਸ਼ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ ਦੇ।

ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ।

ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।

ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।

ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ