TSK

TSK · ਕਹਾਉਤਾਂ 19:16

Treasury of Scripture Knowledge references in ਪੰਜਾਬੀ IRV.

Back to passage

ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।

ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,

ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।

ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।

ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।

ਉਹ ਜੋ ਆਗਿਆ ਮੰਨਦਾ ਹੈ, ਬੁਰਿਆਈ ਤੋਂ ਬਚੇਗਾ ਅਤੇ ਬੁੱਧਵਾਨ ਦਾ ਮਨ ਸਮੇਂ ਅਤੇ ਵਿਧੀ ਨੂੰ ਜਾਣਦਾ ਹੈ

ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ

‹ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?›

ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।›

‹ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”›

ਸੁੰਨਤ ਕੁਝ ਨਹੀਂ ਅਤੇ ਅਸੁੰਨਤ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ।

ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।

‹ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।›