¶ ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ,
TSK
TSK · ਕਹਾਉਤਾਂ 19:27
Treasury of Scripture Knowledge references in ਪੰਜਾਬੀ IRV.
ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ।
ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।›
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ‹ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।›
‹ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”›
ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!
¶ ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।
¶ ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
‹ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।›