TSK

TSK · ਕਹਾਉਤਾਂ 19:9

Treasury of Scripture Knowledge references in ਪੰਜਾਬੀ IRV.

Back to passage

ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।

ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ!

ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -

ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।

¶ ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।