TSK

TSK · ਕਹਾਉਤਾਂ 2:12

Treasury of Scripture Knowledge references in ਪੰਜਾਬੀ IRV.

Back to passage

ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।

ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।

ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।

ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।

ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।

ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।

ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।