TSK

TSK · ਕਹਾਉਤਾਂ 20:15

Treasury of Scripture Knowledge references in ਪੰਜਾਬੀ IRV.

Back to passage

ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।

ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।

ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,

ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।

ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।

ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।

ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।

ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?