TSK

TSK · ਕਹਾਉਤਾਂ 20:21

Treasury of Scripture Knowledge references in ਪੰਜਾਬੀ IRV.

Back to passage

ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।

ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।

ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ

ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ।

ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।