TSK

TSK · ਕਹਾਉਤਾਂ 20:28

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।

ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।

ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,

ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।

ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।