TSK

TSK · ਕਹਾਉਤਾਂ 21:20

Treasury of Scripture Knowledge references in ਪੰਜਾਬੀ IRV.

Back to passage

ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ।

ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।

ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।

ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।

ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।

¶ ‹ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।›

‹ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।›

‹ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।›

¶ ‹ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।›