TSK

TSK · ਕਹਾਉਤਾਂ 21:27

Treasury of Scripture Knowledge references in ਪੰਜਾਬੀ IRV.

Back to passage

ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ।

ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।

ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।

ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।

ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।

¶ ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ!

¶ ‹ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।›