TSK

TSK · ਕਹਾਉਤਾਂ 21:29

Treasury of Scripture Knowledge references in ਪੰਜਾਬੀ IRV.

Back to passage

ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!

ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।

ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।

ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।

ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।

ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ। ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।

ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।

ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਤੇ ਧਿਆਨ ਦਿਓ।

ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਤੋਂ ਜਿਸ ਦਿਨ ਤੋਂ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ।

ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।