ਇਸ ਲਈ ਊਰਿੱਯਾਹ ਰਾਜਾ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸੇਵਕਾਂ ਨਾਲ ਸੌਂ ਗਿਆ ਅਤੇ ਆਪਣੇ ਘਰ ਨਾ ਗਿਆ।
TSK
TSK · ਕਹਾਉਤਾਂ 21:30
Treasury of Scripture Knowledge references in ਪੰਜਾਬੀ IRV.
ਤਦ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਆਖਿਆ, “ਮੇਰੇ ਸੁਆਮੀ ਤੇ ਰਾਜਾ ਕੋਈ ਨਹੀਂ, ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਇਸਰਾਏਲ ਦੇ ਰਾਜਾ ਨੂੰ ਦੱਸਦਾ ਹੈ।”
ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
¶ ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!
ਮੈਂ ਕਹਿੰਦਾ ਹਾਂ ਕਿ ਭਲਾ, ਮੂੰਹ ਨਾਲ ਗੱਲਾਂ ਕਰਨੀਆਂ ਹੀ ਯੁੱਧ ਦੇ ਲਈ ਤੇਰੀ ਯੋਜਨਾ ਅਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।
ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।