TSK

TSK · ਕਹਾਉਤਾਂ 21:7

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।

ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।

ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,

ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।

ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ।

ਵੇਖੋ, ਮੈਂ ਤੁਹਾਡੇ ਅਯੋਗ ਲਾਭ ਦੇ ਕਾਰਨ ਜੋ ਤੁਸੀਂ ਲਿਆ ਅਤੇ ਤੁਹਾਡੇ ਖੂਨ ਖਰਾਬੇ ਦੇ ਕਾਰਨ ਜੋ ਤੁਹਾਡੇ ਵਿੱਚ ਹੋਇਆ ਹੱਥ ਤੇ ਹੱਥ ਮਾਰਿਆ।

ਫੇਰ ਉਸ ਨੇ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ।