TSK

TSK · ਕਹਾਉਤਾਂ 22:23

Treasury of Scripture Knowledge references in ਪੰਜਾਬੀ IRV.

Back to passage

ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ

ਫੇਰ ਯਹੋਵਾਹ ਹੀ ਨਿਆਈਂ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।

ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।

ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।

¶ ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!

ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।

ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।

ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।

ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,

¶ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੇਰਾ ਮੁਕੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ।

ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ।