TSK

TSK · ਕਹਾਉਤਾਂ 22:9

Treasury of Scripture Knowledge references in ਪੰਜਾਬੀ IRV.

Back to passage

ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,

¶ ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।

ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।

ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।

ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।

ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।

¶ ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ।

ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?

‹ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।›

‹ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।›

ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ‹ਲੈਣ ਨਾਲੋਂ ਦੇਣਾ ਹੀ ਧੰਨ ਹੈ।›

¶ ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।

ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।

ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ