TSK

TSK · ਕਹਾਉਤਾਂ 23:17

Treasury of Scripture Knowledge references in ਪੰਜਾਬੀ IRV.

Back to passage

ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।

ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,

ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,

ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,

ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?

¶ ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।

¶ ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।