TSK

TSK · ਕਹਾਉਤਾਂ 23:21

Treasury of Scripture Knowledge references in ਪੰਜਾਬੀ IRV.

Back to passage

ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”

ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।

ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।

¶ ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।

ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!

ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।

ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।