TSK

TSK · ਕਹਾਉਤਾਂ 23:28

Treasury of Scripture Knowledge references in ਪੰਜਾਬੀ IRV.

Back to passage

ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਯੂਸੁਫ਼ ਨੂੰ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ।

¶ ਕੁਝ ਸਮੇਂ ਬਾਅਦ ਅਜਿਹਾ ਹੋਇਆ ਕਿ ਉਹ ਸੋਰੇਕ ਦੀ ਘਾਟੀ ਵਿੱਚ ਰਹਿਣ ਵਾਲੀ ਇੱਕ ਇਸਤਰੀ ਨਾਲ ਪਿਆਰ ਕਰਨ ਲੱਗਾ ਜਿਸ ਦਾ ਨਾਮ ਦਲੀਲਾਹ ਸੀ।

ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।

ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,

ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!

¶ ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ

¶ ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।

¶ ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!