TSK

TSK · ਕਹਾਉਤਾਂ 23:6

Treasury of Scripture Knowledge references in ਪੰਜਾਬੀ IRV.

Back to passage

ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।

ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!

ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।

ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।

‹ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।›