TSK

TSK · ਕਹਾਉਤਾਂ 24:11

Treasury of Scripture Knowledge references in ਪੰਜਾਬੀ IRV.

Back to passage

ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।

¶ ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ?

ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।

ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।

ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।

ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।