ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।
TSK
TSK · ਕਹਾਉਤਾਂ 24:21
Treasury of Scripture Knowledge references in ਪੰਜਾਬੀ IRV.
ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।
ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ।
ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ਼ ਵਿੱਚ ਫੈਲ ਗਈ, ਜਿਹੜੇ ਜੰਗਲ ਵਿੱਚ ਨਾਸ ਹੋਏ ਉਨ੍ਹਾਂ ਨਾਲੋਂ ਬਹੁਤ ਜਿਆਦਾ ਸਨ, ਜਿਹੜੇ ਤਲਵਾਰ ਨਾਲ ਮਾਰੇ ਗਏ।
ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।
ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ,
¶ ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।
ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ