TSK

TSK · ਕਹਾਉਤਾਂ 24:29

Treasury of Scripture Knowledge references in ਪੰਜਾਬੀ IRV.

Back to passage

ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।”

ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।

‹ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।›

ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।