TSK

TSK · ਕਹਾਉਤਾਂ 24:30

Treasury of Scripture Knowledge references in ਪੰਜਾਬੀ IRV.

Back to passage

“ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।”

ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।

ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,

ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।

ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।

ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।