ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
TSK
TSK · ਕਹਾਉਤਾਂ 24:31
Treasury of Scripture Knowledge references in ਪੰਜਾਬੀ IRV.
ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
¶ ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।
ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।
‹ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।›