TSK

TSK · ਕਹਾਉਤਾਂ 24:7

Treasury of Scripture Knowledge references in ਪੰਜਾਬੀ IRV.

Back to passage

ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ,

ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ,

ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!

ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।

ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,

ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।

ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।

ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!

ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।