TSK

TSK · ਕਹਾਉਤਾਂ 25:12

Treasury of Scripture Knowledge references in ਪੰਜਾਬੀ IRV.

Back to passage

ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।

ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।

ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।

ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।

ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।